ਸ਼੍ਰੀ ਦਸ਼ਮੇਸ਼ ਕਾਨਵੈਂਟ ਸਕੂਲ ਅੱਟੀ ਦੇ ਯਸ਼ਕਰਨ ਨੇ ਜ਼ਿਲੇ 'ਚ ਦੂਜਾ ਸਥਾਨ ਹਾਸਲ ਕੀਤਾ।
ਜਲੰਧਰ ਹੋ ਰਹੀ ਜ਼ਿਲਾ ਅਥਲੈਟਿਕ ਮੀਟ 'ਚ ਸ਼੍ਰੀ ਦਸ਼ਮੇਸ਼ ਕਾਨਵੈਂਟ ਸਕੂਲ ਅੱਟੀ ਦੇ ਯਸ਼ਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ 7ਵੀਂ ਜਮਾਤ ਦਾ ਵਿਦਿਆਰਥੀ ਹੈ ਨੇ  14 ਸਾਲ ਵਰਗ 'ਚ ਡਿਸਕਸ ਥਰੋ ਈਵੈਂਟ 'ਚ ਦੂਸਰਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਅੱਜ ਸਕੂਲ ਵਿਖੇ ਇੱਕ ਸਾਦੇ ਸਮਾਗਮ ਦੌਰਾਨ ਉਸ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਚਰਨਜੀਤ ਸਿੰਘ ਨੇ ਯਸ਼ਕਰਨ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਸ ਦੀ ਲਗਨ ਅਤੇ ਮਿਹਨਤ ਸਦਕਾ ਉਸ ਨੇ ਇਹ ਸਥਾਨ ਹਾਸਲ ਕੀਤਾ ਹੈ । ਉਨ•ਾਂ ਅੱਗੇ ਦੱਸਿਆ ਕਿ ਸਕੂਲ ਸਪੋਰਟਸ ਇੰਚਾਰਜ ਸੁਖਦੀਪ ਸਿੰਘ ਦੀ ਮਿਹਨਤ ਕਰਕੇ ਸਕੂਲ ਸਿੱਖਿਆ ਦੇ ਨਾਲ ਨਾਲ ਖੇਡਾਂ 'ਚ ਵੀ ਇਲਾਕੇ ਦਾ ਨਾਂ ਰੋਸ਼ਨ ਕਰ ਰਿਹਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਬਲਜਿੰਦਰ ਕੁਮਾਰ, ਜਮਾਤ ਇੰਚਾਰਜ ਮੈਡਮ ਜਾਨਕੀ ਮਲਹੋਤਰਾ ਅਤੇ ਸਮੂਹ ਸਟਾਫ ਨੇ ਉਸ ਨੂੰ ਵਧਾਈ ਅਤੇ ਅਸ਼ਰੀਵਾਦ ਦਿੱਤਾ।

Comments