ਨਜ਼ਦੀਕੀ ਸ਼੍ਰੀ ਦਸਮੇਸ ਕਾਨਵੈਂਟ ਸਕੂਲ ਅੱਟੀ ’ਚ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਥਾ ਵਾਚਕ ਗਿਆਨੀ ਦਲਵਿੰਦਰ ਸਿੰਘ ਅੱਪਰਾ ਅਤੇ ਗਿਆਨੀ ਅਜੀਤ ਸਿੰਘ ਨੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹੀਦੀ ਅਤੇ ਜੀਵਨ ਸਬੰਧੀ ਜਾਣਕਾਰੀ ਦਿੱਤੀ। ਉਨਾਂ ਸਕੂਲੀ ਬੱਚਿਆਂ ਨੂੰ ਸੰਦੇਸ਼ ਦਿੱਤਾ ਕਿ ਸਿੱਖ ਧਰਮ ਅਤੇ ਦੇਸ਼ ਦੀ ਖਾਤਰ ਜਿਸ ਤਰਾਂ ਸ਼ਾਹਿਬਜ਼ਾਦਿਆਂ ਨੇ ਸ਼ਹੀਦੀਆਂ ਦਿੱਤੀਆਂ ਸਨ , ਸਾਨੂੰ ਉਨਾਂ ਦੇ ਜੀਵਨ ਤੋਂ ਚੰਗੀ ਸਿੱਖਿਆ ਲੈਣੀ ਚਾਹੀਦੀ ਹੈ। ਉਨਾਂ ਬੱਚਿਆਂ ਨੂੰ ਸੱਚ ਅਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਵੀ ਸਿੱਖਿਆ ਦਿੱਤੀ। ਇਸ ਮੌਕੇ ਬੱਚਿਆਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਹੋ ਕੇ ਵਾਹਿਗੁਰੂ ਦਾ ਜਾਪ ਵੀ ਕੀਤਾ। ਸਕੂਲ ਡਾਇਰੈਕਟਰ ਸੁਖਦੀਪ ਸਿੰਘ ਨੇ ਸਮਾਗਮ ਦੌਰਾਨ ਗਿਆਨੀ ਦਲਵਿੰਦਰ ਸਿੰਘ  ਅਤੇ ਅਜੀਤ ਸਿੰਘ ਦਾ ਧੰਨਵਾਦ ਕੀਤਾ ਅਤੇ ਸਕੂਲ ਵਲੋਂ ਉਨਾਂ ਨੂੰ ਸਨਮਾਨਿਤ  ਕੀਤਾ। ਸਮਾਗਮ ਦੌਰਾਨ ਬੱਚਿਆਂ ਤੋਂ ਸਾਹਿਜ਼ਾਦਿਆਂ ਦੇ ਜੀਵਨ ਸਬੰਧੀ ਸਵਾਲ ਵੀ ਪੁੱਛੇ ਗਏ ਅਤੇ ਸਹੀ ਜੁਆਬ ਦੇਣ ਵਾਲੇ ਬੱਚਿਆਂ ਨੂੰ ਮੌਕੇ ’ਤੇ ਇਨਾਮ ਦਿੱਤੇ ਗਏ। ਇਸ ਮੌਕੇ ਸਨਦੀਪ ਕੌਰ, ਰਮਿੰਦਰ ਕੌਰ, ਬਲਜਿੰਦਰ ਕੌਰ, ਹਰਪ੍ਰੀਤ ਸਿੰਘ, ਮੌਨਿਕਾ ਰਾਣੀ , ਸਰਜੀਤ ਕੌਰ, ਨਵਦੀਪ ਕੌਰ ਅਤੇ ਸਮੁੱਚਾ ਸਟਾਫ ਹਾਜ਼ਰ ਸੀ।   


 

Comments

Popular posts from this blog

sports achivements at district level