Congatulations to parents teachers and students for excellent Performance in Board Examination

ਨਜ਼ਦੀਕੀ ਸ਼੍ਰੀ ਦਸਮੇਸ਼ ਕਾਨਵੈਂਟ ਸਕੂਲ ਅੱਟੀ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ । ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਬੰਧਕ ਸੁਖਦੀਪ ਸਿੰਘ ਨੇ ਦੱਸਿਆ ਕਿ ਕੁਲ 44 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ । ਸਾਰੇ ਵਿਦਿਆਰਥੀਆਂ ਨੇ 90 ਫੀਸਦੀ ਤੋਂ ਉੱਪਰ ਨੰਬਰ ਲੈ ਕੇ ਇਹ ਪ੍ਰੀਖਿਆ ਪਾਸ ਕੀਤੀ । ਜਿਨਾਂ ’ਚ ਸਿਮਰਵੀਰ ਕੌਰ ਨੇ 98.8 ਫੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਤਰਨਪ੍ਰੀਤ ਕੌਰ ਨੇ 98.2 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ , ਲਵਲੀਨ ਕਟਾਰੀਆ ਨੇ 97.8 ਫੀਸਦੀ ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਸਮਰਜੀਤ ਕੌਰ ਨੇ 96.8 ਫੀਸਦੀ ਅੰਕ ਲੈ ਕੇ ਚੌਥਾ ਅਤੇ ਕਰਨਵੀਰ ਸਿੰਘ 95 ਫੀਸਦੀ ਅੰਕ ਹਾਸਲ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਨਤੀਜੇ ਦੀ ਵਧਾਈ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਬਲਜਿੰਦਰ ਕੁਮਾਰ ਅਤੇ ਵਾਈਸ ਪਿ੍ਰੰਸੀਪਲ ਸੰਦੀਪ ਕੌਰ ਨੇ ਕਿਹਾ ਬੱਚਿਆਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਨਾਲ ਇਹ ਸਕੂਲ ਵਿੱਦਿਆ ਦੇ ਖੇਤਰ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਖੇਤਰ ’ਚ ਮੱਲਾਂ ਮਾਰ ਰਿਹਾ ਹੈ। ਇਸ ਮੌਕੇ ਉਨਾਂ ਬੱਚਿਆਂ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਇਸ ਸ਼ਾਨਦਾਰ ਨਤੀਜੇ ਦੀ ਵਧਾਈ ਦਿੱਤੀ।