sports activities
ਸਕੂਲੀ ਵਿਦਿਆਰਥੀਆਂ ਨੇ ਜ਼ਿਲਾ ਪੱਧਰ ’ਤੇ ਮਾਰੀਆਂ ਮੱਲਾਂ-ਸੁਖਮਨ ਸਿੰਘ ਨੇ ਜਿੱਤਿਆ ਗੋਲਡ ਮੈਡਲ ਸ਼੍ਰੀ ਦਸਮੇਸ਼ ਕਾਨਵੈਂਟ ਸਕੂਲ ਅੱਟੀ ਦੇ ਵਿਦਿਆਰਥੀਆਂ ਨੇ ਸਕੂਲੀ ਖੇਡਾਂ ਦੇ ਜ਼ਿਲਾ ਪੱਧਰੀ ਹੋਏ ਮੁਕਾਬਲਿਆਂ ’ਚ ਮੱਲਾਂ ਮਾਰੀਆਂ ਹਨ। ਕਰਾਟੇ 14 ਸਾਲ ਵਰਗ ’ਚ ਸੁਖਮਨ ਸਿੰਘ ਨੇ ਪਹਿਲਾ ਸਥਾਨ ਅਤੇ ਅਰਮਾਨ ਰਣਦੇਵ ਨੇ ਤੀਸਰਾ ਸਥਾਨ ਹਾਸਲ ਕੀਤਾ। ਬਾਕਸਿੰਗ ’ਚ ਮਨਜੋਤ ਸਿੰਘ, ਜਸਕਰਨ ਸਿੰਘ ਅਤੇ ਮਨਪ੍ਰੀਤ ਕੌਰ ਨੇ ਜ਼ਿਲਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਖੇਡਾਂ ਵਤਨ ਪੰਜਾਬ ਦੀਆਂ ’ਚ ਡਿਸਕਸ ਥਰੋ ’ਚ ਸ਼ਾਕਸ਼ੀ ਨੇ ਸਿਲਵਰ ਅਤੇ ਕੋਮਲ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸ ਤੋਂ ਇਲਾਵਾ ਬਾਕਿੰਸਗ ’ਚ ਮਨਜੋਤ ਸਿੰਘ ਨੇ ਕਾਂਸੀ, ਜੈਵਲਿਨ ਥਰੋ ’ਚ ਇੰਦਰਪ੍ਰੀਤ ਸਿੰਘ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ। ਜੂਡੋ ’ਚ ਹਰਮਨ ਕੌਰ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ ।